20.5 C
Sacramento
Friday, June 2, 2023
spot_img

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਬਰਾੜ ‘ਆਪ’ ‘ਚ ਸ਼ਾਮਲ

-ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਦਾ ਜਲੰਧਰ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ
-ਮੁੱਖ ਮੰਤਰੀ ਭਗਵੰਤ ਮਾਨ ਨੇ ਜਗਬੀਰ ਬਰਾੜ ਨੂੰ ‘ਆਪ’ ‘ਚ ਕੀਤਾ ਸ਼ਾਮਲ
ਚੰਡੀਗੜ੍ਹ, 27 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਜਗਬੀਰ ਸਿੰਘ ਬਰਾੜ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ ‘ਤੇ ‘ਆਪ’ ਨੂੰ ਜਲੰਧਰ ਉਪ ਚੋਣ ਵਿਚ ਹੁਲਾਰਾ ਮਿਲੇਗਾ।
ਜਲੰਧਰ ਉਪ ਚੋਣ ਲਈ ਮੈਦਾਨ ਭੱਖ ਗਿਆ ਹੈ ਅਤੇ ਜਗਬੀਰ ਸਿੰਘ ਬਰਾੜ ਦੇ ਆਪ ਵਿਚ ਸ਼ਾਮਲ ਹੋਣ ‘ਤੇ ਪਾਰਟੀ ਨੂੰ ਇਸ ਜ਼ਿਮਨੀ ਚੋਣ ਵਿਚ ਚੰਗਾ ਹੁਲਾਰਾ ਮਿਲੇਗਾ। ਐਤਵਾਰ ਨੂੰ ਜਗਬੀਰ ਬਰਾੜ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਲ ਕਰਵਾਇਆ।
ਜਗਬੀਰ ਸਿੰਘ ਬਰਾੜ ਜਲੰਧਰ ਦੇ ਪ੍ਰਭਾਵਸ਼ਾਲੀ ਆਗੂ ਹਨ। ਉਨ੍ਹਾਂ ਨੇ ਪਹਿਲੀ ਵਾਰ ਸਾਲ 2007 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕੀਤੀ ਅਤੇ ਵਿਧਾਇਕ ਬਣੇ। ਸਾਲ 2021 ਵਿਚ ਉਹ ਅਕਾਲੀ ਦਲ ਵਿਚ ਸ਼ਾਮਲ ਹੋਏ ਅਤੇ ਉਹ ਪਿਛਲੀ ਵਿਧਾਨ ਸਭਾ ਚੋਣਾਂ ਵਿਚ ਜਲੰਧਰ ਕੈਂਟ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ। ‘ਆਪ’ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਜੁੜਨ ‘ਤੇ ਪਾਰਟੀ ਨੂੰ ਆਗਾਮੀ ਜ਼ਿਮਨੀ ਚੋਣ ਲਈ ਮਜ਼ਬੂਤੀ ਮਿਲੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ, ਰਾਜਵਿੰਦਰ ਕੌਰ ਥਿਆੜਾ, ਜਸਵੀਰ ਸਿੰਘ ਸੋਢੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

Related Articles

Stay Connected

0FansLike
3,795FollowersFollow
20,800SubscribersSubscribe
- Advertisement -spot_img

Latest Articles