#INDIA

ਸੀਨੀਅਰ ਐਡਵੋਕੇਟ ਕਪਿਲ ਸਿੱਬਲ ਚੌਥੀ ਵਾਰ ਬਣੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਨਵੀਂ ਦਿੱਲੀ, 16 ਮਈ (ਪੰਜਾਬ ਮੇਲ)- ਸੀਨੀਅਰ ਐਡਵੋਕੇਟ ਕਪਿਲ ਸਿੱਬਲ ਚੌਥੀ ਵਾਰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸ.ਸੀ.ਬੀ.ਏ.) ਦੇ ਪ੍ਰਧਾਨ ਚੁਣੇ ਗਏ ਹਨ। ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ‘ਚ ਕੇਂਦਰੀ ਮੰਤਰੀ ਰਹੇ ਸਿੱਬਲ 1995 ਤੇ 2002 ਦੇ ਅਰਸੇ ਦੌਰਾਨ ਪਹਿਲਾਂ ਵੀ ਤਿੰਨ ਵਾਰ ਐੱਸ.ਸੀ.ਬੀ.ਏ. ਦੇ ਪ੍ਰਧਾਨ ਰਹਿ ਚੁੱਕੇ ਹਨ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸਿੱਬਲ ਦੀ ਚੋਣ ਨੂੰ ਲਿਬਰਲ, ਸੈਕੁਲਰ, ਜਮਹੂਰੀ ਤੇ ਅਗਾਂਹਵਧੂ ਤਾਕਤਾਂ ਲਈ ਵੱਡੀ ਜਿੱਤ ਕਰਾਰ ਦਿੱਤਾ ਹੈ।