ਸੀਨੀਅਰ ਕਾਂਗਰਸੀ ਆਗੂ ਬੂਟਾ ਸਿੰਘ ਦਾ ਦਿਹਾਂਤ

432
Share

ਨਵੀਂ ਦਿੱਲੀ, 2 ਜਨਵਰੀ (ਪੰਜਾਬ ਮੇਲ)- ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ 86 ਵਰਿ੍ਹਆਂ ਦੇ ਸਨ। ਅਕਾਲੀ ਉਮੀਦਵਾਰ ਵਜੋਂ ਪਹਿਲੀ ਚੋਣ ਲੜਨ ਵਾਲੇ ਬੂਟਾ ਸਿੰਘ 1960 ਦੇ ਦਹਾਕੇ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਅਤੇ ਦੇਸ਼ ਦੇ ਗ੍ਰਹਿ ਮੰਤਰੀ ਦੇ ਅਹੁਦੇ ਤੱਕ ਪੁੱਜੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੂਟਾ ਸਿੰਘ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਕ ਸੁਲਝੇ ਹੋਏ ਪ੍ਰਸ਼ਾਸਕ ਸਨ ਅਤੇ ਗਰੀਬਾਂ ਦੀ ਭਲਾਈ ਵਾਸਤੇ ਹਮੇਸ਼ ਆਵਾਜ਼ ਬੁਲੰਦ ਕੀਤੀ। ਰਾਹੁਲ ਗਾਂਧੀ ਨੇ ਆਪਣੀ ਪਾਰਟੀ ਦੇ ਸੀਨੀਅਰ ਆਗੂ ਦੇ ਅਕਾਲ ਚਲਾਣਾ ਕਰਨ ’ਤੇ ਕਿਹਾ ਕਿ ਮੁਲਕ ਨੇ ਇਕ ਵਫ਼ਾਦਾਰ ਲੋਕ ਸੇਵਕ ਗਵਾ ਦਿਤਾ। ਦੱਸ ਦੇਈਏ ਕਿ ਬੂਟਾ ਸਿੰਘ ਪਹਿਲੀ ਵਾਰ 1962 ਵਿਚ ਕਾਂਗਰਸ ਦੀ ਟਿਕਟ ’ਤੇ ਲੋਕ ਸਭਾ ਮੈਂਬਰ ਚੁਣੇ ਗਏ ਸਨ। ਕਾਂਗਰਸ ਦੀਆਂ ਸਰਕਾਰਾਂ ਦੌਰਾਨ ਉਨ੍ਹਾਂ ਨੇ ਖੇਤੀ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਬਾਖੂਬੀ ਸੰਭਾਲੀ। ਉਹ 2007 ਤੋਂ 2010 ਦਰਮਿਆਨ ਕੌਮੀ ਅਨੁਸੂਚਿਤ ਜਾਤਾਂ ਕਮਿਸ਼ਨ ਦੇ ਚੇਅਰਪਰਸਨ ਵੀ ਰਹੇ। ਸਿਆਸਤ ਤੋਂ ਇਲਾਵਾ ਉਨ੍ਹਾਂ ਦਾ ਝੁਕਾਅ ਪੰਜਾਬੀ ਸਾਹਿਤ ਅਤੇ ਸਿੱਖ ਇਤਿਹਾਸ ਪ੍ਰਤੀ ਵੀ ਰਿਹਾ ਅਤੇ ਉਨ੍ਹਾਂ ਨੇ ਇਕ ਕਿਤਾਬ ਵੀ ਲਿਖੀ।

Share