ਸੀਨੀਅਰ ਕਾਂਗਰਸੀ ਨੇਤਾ ਖੜਗੇ ਵੱਲੋਂ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ

41
Share

ਨਵੀਂ ਦਿੱਲੀ, 1 ਅਕਤੂਬਰ (ਪੰਜਾਬ ਮੇਲ)- ਕਾਂਗਰਸ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੀ ਖੜਗੇ ਨੇ ਇਹ ਕਦਮ ਕੁੱਲ ਹਿੰਦ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਇਕ ਦਿਨ ਬਾਅਦ ਚੁੱਕਿਆ ਹੈ। ਸ਼੍ਰੀ ਖੜਗੇ (80) ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੀ ਦੌੜ ’ਚ ਸੀਨੀਅਰ ਨੇਤਾ ਪੀ.ਚਿਦੰਬਰਮ ਅਤੇ ਦਿਗਵਿਜੇ ਸਿੰਘ ਸਭ ਤੋਂ ਅੱਗੇ ਮੰਨੇ ਜਾ ਰਹੇ ਹਨ।

Share