ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਰਾਜ ਸਭਾ ਵਿਚ ਸਦਨ ਦੇ ਨੇਤਾ ਪੀਯੂਸ਼ ਗੋਇਲ, ਕੇਂਦਰੀ ਮੰਤਰੀ ਵੀ. ਮੁਰਲੀਧਰਨ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਬਲੂਨੀ ਦੀ ਮੌਜੂਦਗੀ ਵਿਚ ਅਨਿਲ ਐਂਟਨੀ ਇੱਥੇ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿਚ ਸ਼ਾਮਲ ਹੋਏ। ਅਨਿਲ ਨੇ ਇਸ ਸਾਲ ਜਨਵਰੀ ਮਹੀਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।