ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

766
Share

ਜਲੰਧਰ, 6 ਮਾਰਚ (ਪੰਜਾਬ ਮੇਲ)- ਪੰਜਾਬ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। 68 ਸਾਲਾਂ ਦੇ ਮੇਜਰ ਸਿੰਘ ਨੂੰ ਪਿਛਲੇ ਦਿਨੀਂ ਦਿਲ ਦਾ ਦੌਰਾ ਪਿਆ ਸੀ ਅਤੇ ਇਲਾਜ ਲਈ ਹਸਪਤਾਲ ਦਾਖਲ ਸਨ। ਸ਼ਨਿੱਚਰਵਾਰ ਸਵੇਰੇ ਸਾਢੇ ਛੇ ਵਜੇ ਉਨ੍ਹਾਂ ਆਖਰੀ ਸਾਹ ਲਏ। ਉਹ ਪੰਜਾਬ ਪ੍ਰੈਸ ਕਲੱਬ ਦੇ ਮੌਜੂਦਾ ਜਨਰਲ ਸਕੱਤਰ ਸਨ ਅਤੇ ਇਸ ਤੋਂ ਪਹਿਲਾਂ ਪ੍ਰਧਾਨ ਵੀ ਰਹੇ। ਕੁਝ ਸਮਾਂ ਆਮ ਆਦਮੀ ਪਾਰਟੀ ਨਾਲ ਵੀ ਜੁੜੇ ਰਹੇ ਸਨ। ਮੇਜਰ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ। ਉਨ੍ਹਾਂ ਦੀ ਮੌਤ ‘ਤੇ ਸਮੁੱਚੇ ਪੱਤਰਕਾਰ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ। ਸੋਗ ਵਜੋਂ ਅੱਜ ਪੰਜਾਬ ਪ੍ਰੈਸ ਕਲੱਬ ਬੰਦ ਰਹੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।


Share