ਸੀਨੀਅਰ ਵਕੀਲ ਏਪੀਐਸ ਦਿਓਲ ਹੋਣਗੇ ਪੰਜਾਬ ਦੇ ਐਡਵੋਕੇਟ ਜਨਰਲ

461
Share

ਚੰਡੀਗੜ੍ਹ, 26 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਸਰਕਾਰ ਵਿੱਚ ਪ੍ਰਸ਼ਾਸਨਿਕ ਫੇਰ ਬੱਦਲ ਜਾਰੀ ਹੈ। ਸੂਤਰਾਂ ਅਨੁਸਾਰ ਅੱਜ ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਰਨਲ ਲਗਾਉਣ ਨੂੰ ਮਨਜ਼ੂਰੀ ਦਿੱਤੀ ਹੈ। ਐਡਵੋਕੇਟ ਏਪੀਐਸ ਦਿਓਲ ਨੂੰ ਐਡਵੋਕੇਟ ਲਗਾਉਣ ਲਈ ਫਾਇਲ ਰਾਜਪਾਲ ਨੂੰ ਭੇਜ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਦੋ ਦਿਨਾਂ ਵਿਚ ਤੀਜਾ ਨਾਂ ਹੈ। ਇਸ ਤੋਂ ਪਹਿਲਾਂ ਡੀਐਸ ਪਟਵਾਲੀਆ ਅਤੇ ਫੇਰ ਅਨਮੋਲ ਰਤਨ ਸਿੱਧੂ ਦੇ ਨਾਂ ਦੀ ਚਰਚਾ ਚਲ ਰਹੀ ਸੀ

ਗੌਰਤਲਬ ਹੈ ਕਿ ਬੇਅਦਬੀ ਮਾਮਲੇ ਵਿੱਚ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸਾਬਕਾ ਆਈ.ਜੀ. ਪਰਮਰਾਜ ਉਮਰਾਨੰਗਲ ਦੇ ਮਾਮਲਿਆਂ ਵਿੱਚ ਏ.ਪੀ.ਐਸ. ਦਿਓਲ ਵਕੀਲ ਵਜੋਂ ਪੇਸ਼ ਹੋਏ ਸਨ।

1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਫੋਰਸ ਦੇ ਮੁਖੀ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।


Share