#INDIA

ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਈ ‘ਆਪ’ ਨੇਤਾ ਤੇ ਕਾਰਕੁਨ ਪੁਲੀਸ ਨੇ ਹਿਰਾਸਤ ’ਚ ਲਏ

ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਮੇਲ)- ਦਿੱਲੀ ਪੁਲੀਸ ਨੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਈ ‘ਆਪ’ ਨੇਤਾਵਾਂ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲੀਸ ਵੱਲੋਂ ਹਿਰਾਸਤ ’ਚ ਲਏ ਗਏ ਨੇਤਾਵਾਂ ਵਿੱਚ ਪੰਜਾਬ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਤੇ ਹਰਜੋਤ ਸਿੰਘ ਬੈਂਸ ਅਤੇ ਅਮਨ ਅਰੋੜਾ ਤੋਂ ਇਲਾਵਾ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ, ਆਤਿਸ਼ੀ ਸਿੰਘ ਅਤੇ ਸੌਰਭ ਭਾਰਦਵਾਜ ਸ਼ਾਮਲ ਹਨ। ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਕੇਸ ਵਿੱਚ ਸੀਬੀਆਈ ਵੱਲੋਂ ਪੁੱਛ ਪੜਤਾਲ ਲਈ ਤਲਬ ਕੀਤੇ ਜਾਣ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ।

Leave a comment