#AMERICA

ਸੀ.ਏ.ਏ. ਦੀਆਂ ਮੁੱਖ ਵਿਵਸਥਾਵਾਂ ਭਾਰਤੀ ਸੰਵਿਧਾਨ ਦੀਆਂ ਕੁੱਝ ਧਾਰਾਵਾਂ ਦੀ ਉਲੰਘਣਾ ਕਰ ਕਰਦੀਆਂ ਹਨ: ਅਮਰੀਕੀ ਰਿਪੋਰਟ

ਵਾਸ਼ਿੰਗਟਨ, 22 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਸੰਸਦ ਦੀ ਸੁਤੰਤਰ ਖੋਜ ਇਕਾਈ ਵਲੋਂ ਜਾਰੀ ਕੀਤੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿਚ ਇਸ ਸਾਲ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਚਲੀਆਂ ਵਿਵਸਥਾਵਾਂ ਭਾਰਤੀ ਸੰਵਿਧਾਨ ਦੀਆਂ ਕੁਝ ਧਾਰਾਵਾਂ ਦੀ ਉਲੰਘਣਾ ਕਰ ਸਕਦੀਆਂ ਹਨ। ਸੀ.ਏ.ਏ. ਨੂੰ ਇਸ ਸਾਲ ਮਾਰਚ ਵਿਚ ਭਾਰਤ ਦੇ ਨਾਗਰਿਕਤਾ ਕਾਨੂੰਨ 1955 ਵਿਚ ਸੋਧ ਕਰਕੇ ਲਾਗੂ ਕੀਤਾ ਗਿਆ। ਕਾਂਗਰੇਸ਼ਨਲ ਰਿਸਰਚ ਸਰਵਿਸ (ਸੀ.ਆਰ.ਐੱਸ.) ਦੀ ‘ਇਨ ਫੋਕਸ’ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਸੀ.ਏ.ਏ. ਦੀਆਂ ਮੁੱਖ ਵਿਵਸਥਾਵਾਂ ਭਾਰਤੀ ਸੰਵਿਧਾਨ ਦੀਆਂ ਕੁਝ ਧਾਰਾਵਾਂ ਦੀ ਉਲੰਘਣਾ ਕਰ ਸਕਦੀਆਂ ਹਨ।