#INDIA

ਸੀ.ਬੀ.ਆਈ. ਨੂੰ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਅੱਜ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੇ ਕਥਿਤ ”ਨੌਕਰੀ ਬਦਲੇ ਜ਼ਮੀਨ ਘੁਟਾਲੇ” ਨਾਲ ਜੁੜੇ ਇੱਕ ਮਾਮਲੇ ‘ਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਲੋੜੀਂਦੀ ਮਨਜ਼ੂਰੀ ਦੇ ਦਿੱਤੀ ਹੈ। ਜਾਂਚ ਏਜੰਸੀ ਨੇ ਸਪੈਸ਼ਲ ਜੱਜ ਗੀਤਾਂਜਲੀ ਗੋਇਲ ਨੂੰ ਦੱਸਿਆ ਕਿ ਤਿੰਨ ਹੋਰ ਮੁਲਜ਼ਮਾਂ ਦੇ ਸਬੰਧ ਵਿਚ ਹਾਲੇ ਮਨਜ਼ੂਰੀ ਨਹੀਂ ਮਿਲੀ ਹੈ। ਜੱਜ ਨੇ ਦਲੀਲਾਂ ਸੁਣਨ ਮਗਰੋਂ ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਤੈਅ ਕੀਤੀ ਹੈ।

Leave a comment