+1-916-320-9444 (USA)
#INDIA

ਸੀ.ਬੀ.ਆਈ. ਵੱਲੋਂ ਸਿਸੋਦੀਆ ਖ਼ਿਲਾਫ਼ ਇਕ ਹੋਰ ਕੇਸ ਦਰਜ

ਨਵੀਂ ਦਿੱਲੀ, 17 ਮਾਰਚ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਲੰਮੇ ਸਮੇਂ ਤੱਕ ਜੇਲ੍ਹ ’ਚ ਰੱਖਣ ਲਈ ਉਨ੍ਹਾਂ ਖ਼ਿਲਾਫ਼ ਕਈ ਝੂਠੇ ਕੇਸ ਚਲਾਉਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਦੀ ਯੋਜਨਾ ਮਨੀਸ਼ ਖ਼ਿਲਾਫ਼ ਕਈ ਝੂਠੇ ਕੇਸ ਚਲਾਉਣ ਤੇ ਉਨ੍ਹਾਂ ਨੂੰ ਲੰਮਾ ਸਮਾਂ ਹਿਰਾਸਤ ’ਚ ਰੱਖਣ ਦੀ ਹੈ।’

Leave a comment