ਸੁਖਦੇਵ ਢੀਂਡਸਾ ਵੀ ਹੋਏ ਕੋਰੋਨਾਵਾਇਰਸ ਦੇ ਸ਼ਿਕਾਰ

461
Share

ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)-  ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੂੰ ਵੀ ਕੋਰੋਨਾ ਹੋ ਗਿਆ ਹੈ। ਢੀਂਡਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਉਹ ਆਪਣੇ ਦਿਲੀ ਸਥਿਤ ਗ੍ਰਹਿ ਵਿਖੇ ਹੀ ਇਕਾਂਤਵਾਸ ਹੋ ਗਏ ਹਨ। ਸੂਤਰਾਂ ਮੁਤਾਬਕ ਢੀਂਡਸਾ ਨੇ ਕੋਵਿਡ-19 ਟੈਸਟ ਵੀਰਵਾਰ ਨੂੰ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਪਿੱਛੇ ਜਿਹੇ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦਾ ਗਠਨ ਕੀਤਾ ਹੈ।


Share