ਸੁਖਦੇਵ ਢੀਂਡਸਾ ਵੱਲੋਂ ਬੀਰ ਦਵਿੰਦਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ

231
Share

ਚੰਡੀਗੜ੍ਹ, 11 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬੀਰ ਦਵਿੰਦਰ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ ਕਰਕੇ 17 ਨਵੰਬਰ ਤੱਕ ਜਵਾਬ ਦੇਣ ਲਈ ਆਖਿਆ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਲੰਮੇ ਸਮੇਂ ਤੋਂ ਮੀਡੀਆ ’ਚ ਪਾਰਟੀ ਵਿਰੋਧੀ ਅਤੇ ਕਾਂਗਰਸ ਦੇ ਪੱਖ ਵਿਚ ਬਿਆਨ ਦੇ ਰਹੇ ਹਨ। ਇਸ ਤੋਂ ਇਲਾਵਾ ਉਹ ਨਾ ਤਾਂ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਚ ਸ਼ਾਮਲ ਹੋ ਰਹੇ ਹਨ ਤੇ ਨਾ ਹੀ ਪਾਰਟੀ ਦਫ਼ਤਰ ਨੂੰ ਕੋਈ ਜਵਾਬ ਦੇ ਰਹੇ ਹਨ। ਢੀਂਡਸਾ ਨੇ ਬੀਰ ਦਵਿੰਦਰ ਨੂੰ ਨੋਟਿਸ ਜਾਰੀ ਕਰਦਿਆਂ 17 ਨਵੰਬਰ ਤੱਕ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।

Share