ਸੁਖਪਾਲ ਖਹਿਰਾ ਦੇ ਚੰਡੀਗੜ੍ਹ ਘਰ ’ਚ ਈਡੀ ਦਾ ਛਾਪਾ

380
Share

ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਸੈਕਟਰ-5 ਵਿੱਚ ਸਥਿਤ ਘਰ ਵਿੱਚ ਈਡੀ ਦੀ ਟੀਮ ਨੇ ਛਾਪਾ ਮਾਰਿਆ। ਅੱਜ ਸਵੇਰੇ 8 ਵਜੇ ਦੇ ਕਰੀਬ ਦਰਜਨ ਦੇ ਕਰੀਬ ਅਧਿਕਾਰੀਆਂ ਨੇ ਛਾਪੇ ਦੌਰਾਨ ਸ੍ਰੀ ਖਹਿਰਾ ਤੋਂ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ। ਸ੍ਰੀ ਸੁਖਪਾਲ ਸਿੰਘ ਖਹਿਰਾ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਹਮਾਇਤ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਯੂਏਪੀਏ ਸਬੰਧੀ ਦਰਜ ਕੀਤੇ ਕਈ ਕੇਸਾਂ ਦੀ ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ।


Share