ਨਵੀਂ ਦਿੱਲੀ, 16 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਮਨੀ ਲਾਂਡਰਿੰਗ ਕੇਸ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੰਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ 2015 ਵਿਚ ਦਰਜ ਕੇਸ ‘ਚ ਖਹਿਰਾ ਨੂੰ 27 ਜਨਵਰੀ 2022 ਨੂੰ ਜ਼ਮਾਨਤ ਦੇ ਦਿੱਤੀ ਸੀ। ਖਹਿਰਾ ਨੇ ਐਕਸ ‘ਤੇ ਲਿਖਿਆ, ”ਮੈਂ ਵਾਹਿਗੁਰੂ ਅਤੇ ਮਾਣਯੋਗ ਸੁਪਰੀਮ ਕੋਰਟ ਦਾ ਬਹੁਤ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਇਨਸਾਫ਼ ਦਿੱਤਾ।”
ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ ਨੂੰ ਚੁਣੌਤੀ ਦਿੰਦੀ ਈ. ਡੀ. ਦੀ ਪਟੀਸ਼ਨ ਖਾਰਜ
