ਕਪੂਰਥਲਾ, 10 ਜਨਵਰੀ (ਪੰਜਾਬ ਮੇਲ)- ਨਾਭਾ ਦੀ ਜੇਲ੍ਹ ਵਿਚ ਬੰਦ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ। ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਸੁਖਪਾਲ ਖਹਿਰਾ ਦੇ ਵਕੀਲ ਕਵਲਜੀਤ ਸਿੰਘ ਨੇ ਦੱਸਿਆ ਕਿ ਅੱਜ ਵੀ ਪੁਲਿਸ ਵੱਲੋਂ ਅਦਾਲਤ ‘ਚ ਰਿਕਾਰਡ ਪੇਸ਼ ਨਹੀਂ ਕੀਤਾ ਗਿਆ।
ਦੱਸਣਯੋਗ ਹੈ ਕਿ ਮਾਣਯੋਗ ਜੱਜ ਸੁਪਰੀਤ ਕੌਰ ਦੀ ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ 6 ਜਨਵਰੀ ਨੂੰ 14 ਦਿਨ ਲਈ ਨਿਆਨਿਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਸੀ ਅਤੇ ਉਨ੍ਹਾਂ ਦੇ ਵਕੀਲ ਵੱਲੋਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਅਤੇ ਅਦਾਲਤ ਵੱਲੋਂ ਪੁਲਿਸ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਪੁਲਸ ਵੱਲੋਂ ਰਿਕਾਰਡ ਪੇਸ਼ ਨਾ ਕਰਨ ਕਰਕੇ ਹੁਣ ਜ਼ਮਾਨਤ ਬਾਰੇ ਅਗਲੀ ਸੁਣਵਾਈ 11 ਜਨਵਰੀ ਹੋਏਗੀ।