#Featured

ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਐੱਨ.ਕੇ. ਸ਼ਰਮਾ ਵੱਲੋਂ ਵੀ ਅਕਾਲੀ ਦਲ ਤੋਂ ਅਸਤੀਫਾ

ਚੰਡੀਗੜ੍ਹ, 18 ਨਵੰਬਰ (ਪੰਜਾਬ ਮੇਲ)- ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਐੱਨ.ਕੇ. ਸ਼ਰਮਾ ਨੇ ਵੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਸ਼ਰਮਾ ਨੇ ਆਖਿਆ ਹੈ ਕਿ ਪਾਰਟੀ ਵਿਚ ਧਾਰਮਿਕ ਦਖਲ-ਅੰਦਾਜ਼ੀ ਬਹੁਤ ਵੱਧ ਗਈ ਹੈ। ਧਾਰਮਿਕ ਦਖਲ ਅੰਦਾਜ਼ੀ ਵਿਚਾਲੇ ਪਾਰਟੀਆਂ ਕਿਸ ਤਰ੍ਹਾਂ ਚੱਲ ਸਕਦੀਆਂ ਹਨ।