ਸੁਖਬੀਰ ਬਾਦਲ ਦੇ ਓ.ਐੱਸ.ਡੀ. ਦੇ ਬਿਆਨਾਂ ’ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

502
Share

ਫ਼ਾਜ਼ਿਲਕਾ, 3 ਫਰਵਰੀ (ਪੰਜਾਬ ਮੇਲ)- ਥਾਣਾ ਸ਼ਹਿਰੀ ਜਲਾਲਾਬਾਦ ਪੁਲਿਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓ.ਐੱਸ.ਡੀ. ਸਤਿੰਦਰਜੀਤ ਸਿੰਘ ਮੰਟਾ ਦੇ ਬਿਆਨਾਂ ’ਤੇ 50-60 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 307, 323, 148, 149, 427, 25, 27 ਤੇ ਅਸਲਾ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। ਭਾਵੇਂ ਸਤਿੰਦਰਜੀਤ ਸਿੰਘ ਮੰਟਾ ਨੇ ਦਿੱਤੇ ਬਿਆਨਾਂ ’ਚ ਕਿਹਾ ਹੈ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਜਲਾਲਾਬਾਦ ਨਗਰ ਕੌਂਸਲ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਵਾਉਣ ਲਈ ਪੁੱਜੇ, ਉਥੇ ਪਹਿਲਾਂ ਹੀ ਮੌਜੂਦ ਹਲਕਾ ਵਿਧਾਇਕ ਰਮਿੰਦਰ ਆਵਲਾ ਤੇ ਉਨ੍ਹਾਂ ਦੇ ਲੜਕੇ ਜਤਿਨ ਆਵਲਾ 50-60 ਵਿਅਕਤੀਆਂ ਨਾਲ ਖੜ੍ਹੇ ਸਨ। ਉਨ੍ਹਾਂ ਨੇ ਸਾਡੇ ’ਤੇ ਪਹੁੰਚਦਿਆਂ ਸਾਰ ਹੀ ਹਮਲਾ ਕਰ ਦਿੱਤਾ ਤੇ ਸਾਡੇ ’ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਇਸ ਹਮਲੇ ਨਾਲ ਸਾਡੇ ਕਈ ਵਰਕਰ ਜ਼ਖ਼ਮੀ ਹੋਏ ਹਨ ਤੇ ਪਾਰਟੀ ਪ੍ਰਧਾਨ ਦੀਆਂ ਗੱਡੀਆਂ ਦਾ ਵੀ ਨੁਕਸਾਨ ਹੋਇਆ ਹੈ। ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਅਕਾਲੀ ਦਲ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ।

Share