ਚੰਡੀਗੜ੍ਹ, 16 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਸਟੇਟ ਦੇ ਆਬਜ਼ਰਵਰ ਤੇ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਤੇ ਹਰਿਆਣਾ ਸੂਬੇ ਦੇ ਪ੍ਰਧਾਨ ਹਰਕੇਸ਼ ਸਿੰਘ ਮੋਹੜੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਰਿਆਣਾ ਰਾਜ ਦੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰਿਆਣਾ ਵਿਚ ਪਿਛਲੇ ਲੰਮੇ ਸਮੇ ਤੋਂ ਜੁੜੇ ਪਾਰਟੀ ਆਗੂਆਂ ਨੂੰ ਜਥੇਬੰਦਕ ਢਾਂਚੇ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਉਪਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਅਮਰਜੀਤ ਸਿੰਘ ਮੰਗੀ ਸਾਬਕਾ ਮੈਂਬਰ ਐੱਸ.ਜੀ.ਪੀ.ਸੀ. ਨੂੰ ਹਰਿਆਣਾ ਸਟੇਟ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਹੈ। ਬਲਦੇਵ ਸਿੰਘ ਕੈਮਪੁਰ ਮੈਂਬਰ ਐੱਸ.ਜੀ.ਪੀ.ਸੀ. ਨੂੰ ਅਨੁਸ਼ਾਸ਼ਨੀ ਕਮੇਟੀ ਦਾ ਚੇਅਰਮੈਨ, ਸ. ਮਨਜੀਤ ਸਿੰਘ ਬੱਬੂ ਅਤੇ ਸ. ਤਜਿੰਦਰਪਾਲ ਸਿੰਘ ਢਿੱਲੋਂ ਕੁਰਕਸ਼ੇਤਰ ਨੂੰ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਬੀਬੀ ਮਨਜੀਤ ਕੌਰ ਮੈਂਬਰ ਐੱਸ.ਜੀ.ਪੀ.ਸੀ. ਯਮੁਨਾਨਗਰ ਤੇ ਗੁਰਦੀਪ ਸਿੰਘ ਭਾਨੋਖੇੜੀ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਹਰਿਆਣਾ ਸਟੇਟ ਦੀ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ ਅਤੇ ਪ੍ਰਿਥੀਪਾਲ ਸਿੰਘ ਝੱਬਰ ਕੈਥਲ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਹਰਪਾਲ ਸਿੰਘ ਅਹਿਰਵਾਂ ਫਤਿਆਬਾਦ ਤੇ ਦਵਿੰਦਰ ਸਿੰਘ ਵਿਰਕ ਕਰਨਾਲ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸੁਖਦੇਵ ਸਿੰਘ ਅੰਬਾਲਾ ਤੇ ਸੁਖਵਿੰਦਰ ਸਿੰਘ ਫਤਿਆਬਾਦ ਨੂੰ ਹਰਿਆਣਾ ਸਟੇਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਜਿਨ੍ਹਾਂ ਆਗੂਆਂ ਨੂੰ ਹਰਿਆਣਾ ਸਟੇਟ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿਚ ਅਜੀਤ ਸਿੰਘ ਸੌਂਢਾਂ, ਜਥੇਦਾਰ ਅਮੀਰ ਸਿੰਘ ਕਰਨਾਲ, ਬਲਕਾਰ ਸਿੰਘ ਕਰਨਾਲ, ਜਰਨੈਲ ਸਿੰਘ ਬੋਡੀ, ਗੁਰਮੀਤ ਸਿੰਘ ਪੂਨੀਆ ਕੈਥਲ, ਗੁਰਨਾਮ ਸਿੰਘ ਗੋਰਾਇਅ ਕੈਥਲ ਤੇ ਬਲਜਿੰਦਰ ਸਿੰਘ ਚਡਿਆਲਾ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਆਗੂਆਂ ਨੂੰ ਹਰਿਆਣਾ ਸਟੇਟ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿਚ ਪ੍ਰਤਾਪ ਸਿੰਘ ਸੌਕੜਾ, ਕੁਲਦੀਪ ਸਿੰਘ ਚੀਮਾ ਕੈਥਲ ਅਤੇ ਹਰਮਨਜੀਤ ਸਿੰਘ ਸੰਧੂ ਯਮੁਨਾਨਗਰ ਦੇ ਨਾਮ ਸ਼ਾਮਲ ਹਨ।
ਇਸ ਮੌਕੇ ਅਜੈ ਨੀਲੋਖੇੜੀ ਕਰਨਾਲ ਤੇ ਕੁਲਵਿੰਦਰ ਸਿੰਘ ਫਤਿਆਬਾਦ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਖਜਿੰਦਰ ਸਿੰਘ ਮਸਾਣਾ ਨੂੰ ਹਰਿਆਣਾ ਰਾਜ ਦਾ ਖਜ਼ਾਨਚੀ ਤੇ ਜਤਿੰਦਰਪਾਲ ਸਿੰਘ ਲੱਕੀ ਅੰਬਾਲਾ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਅਮਰਜੀਤ ਸਿੰਘ ਗਧੌਲਾ ਯਮੁਨਾਨਗਰ ਨੂੰ ਹਰਿਆਣਾ ਰਾਜ ਦਾ ਲੀਗਲ ਵਿੰਗ ਦਾ ਪ੍ਰਧਾਨ ਅਤੇ ਐਡਵੋਕੇਟ ਗੁਰਤੇਜ ਸਿੰਘ ਸੇਖੋਂ ਨੂੰ ਲੀਗਲ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਸੀਨੀਅਰ ਆਗੂਆਂ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜਿਨ੍ਹਾਂ ‘ਚ. ਜਗਸੀਰ ਸਿੰਘ ਮਾਂਗੇਆਣਾ ਮੈਂਬਰ ਐੱਸ.ਜੀ.ਪੀ.ਸੀ., ਅੰਗਰੇਜ ਸਿੰਘ ਖਾਨਪੁਰ ਅੰਬਾਲਾ, ਮਾਸਟਰ ਮਹਿੰਦਰ ਸਿੰਘ ਅੰਬਾਲਾ, ਜਗਤਾਰ ਸਿੰਘ ਬੜੌਲਾ, ਅਮਰੀਕ ਸਿੰਘ ਮੇਹਰਾ ਕੁਰਕਸ਼ੇਤਰ, ਕਰਨੈਲ ਸਿੰਘ ਸਿਆਣਾ ਸੈਦਾਂ ਕੁਰਕਸ਼ੇਤਰ, ਸ. ਗਮਦੂਰ ਸਿੰਘ ਝਰੌਲੀ, ਸੁਖਵੰਤ ਸਿੰਘ ਕਲਸਾਣੀ, ਬਲਬੀਰ ਸਿੰਘ ਸਮਾਣੀ, ਪਰਮਜੀਤ ਸਿੰਘ ਬਰਟੌਲੀ ਕੁਰਕਸ਼ੇਤਰ, ਮੇਵਾ ਸਿੰਘ ਸਲਪਾਣੀ ਕਲਾਂ, ਗੁਰਦੀਪ ਸਿੰਘ ਮਹਿਮੂਦਪੁਰ ਕੈਥਲ, ਪ੍ਰੀਤਮ ਸਿੰਘ ਢਿੱਲੋਂ ਕੈਥਲ, ਜਸਵਿੰਦਰ ਸਿੰਘ ਫਰੀਦਾਬਾਦ, ਹਰਪ੍ਰੀਤ ਸਿੰਘ ਸੰਧੂ ਗੁੜਗਾਵਾਂ, ਮਹਿੰਦਰ ਸਿੰਘ ਚਾਵਲਾ ਰੋਹਤਕ, ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਐੱਸ.ਜੀ.ਪੀ.ਸੀ. ਫਤਿਹਬਾਦ, ਹਰਦਲਜੀਤ ਸਿੰਘ ਫਤਿਹਬਾਦ, ਬਲਦੇਵ ਸਿੰਘ ਮੀਰਾਂਬੱਦੀ ਰਤੀਆ, ਅਵਤਾਰ ਸਿੰਘ ਟੋਹਾਣਾ, ਸੁਖਜੀਤ ਸਿੰਘ ਹਿਸਾਰ, ਪ੍ਰਦੀਪ ਸਿੰਘ ਹਿਸਾਰ, ਹਰਜੀਤ ਸਿੰਘ ਰਤੀਆ, ਪਰਮਜੀਤ ਸਿੰਘ ਗੋਗੀ ਯਮਨਾਨਗਰ, ਇੰਦਰਜੀਤ ਸਿੰਘ ਢਿੱਲੋਂ ਯਮੁਨਾਨਗਰ, ਜਰਨੈਲ ਸਿੰਘ ਧਿਆਣਾ ਯਮੁਨਾਨਗਰ, ਮਲਵਿੰਦਰ ਸਿੰਘ ਬੇਦੀ ਪੰਚਕੁੱਲਾ ਤੇ ਲਖਵਿੰਦਰ ਸਿੰਘ ਸਦਾਨਾ ਪੰਚਕੁੱਲਾ ਦੇ ਨਾਮ ਸ਼ਾਮਲ ਹਨ।
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ

