ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਮੇਲ)- ਸੁਨੀਤਾ ਕੇਜਰੀਵਾਲ ਦਿੱਲੀ ਅਤੇ ਦੇਸ਼ ਵਾਸੀਆਂ ਤੋਂ ਅਰਵਿੰਦ ਕੇਜਰੀਵਾਲ ਲਈ ਆਸ਼ੀਰਵਾਦ ਲੈਣ ਅਤੇ ‘ਆਪ’ ਲੋਕ ਸਭਾ ਉਮੀਦਵਾਰਾਂ ਦੇ ਹੱਕ ‘ਚ ਦੇਸ਼ ਭਰ ‘ਚ ਚੋਣ ਪ੍ਰਚਾਰ ਕਰਨਗੇ। ‘ਆਪ’ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੁਨੀਤਾ ਕੇਜਰੀਵਾਲ ਸ਼ਨੀਵਾਰ ਨੂੰ ਪੂਰਬੀ ਦਿੱਲੀ ਲੋਕ ਸਭਾ ਹਲਕੇ ‘ਚ ਮੈਗਾ ਰੋਡ ਸ਼ੋਅ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕਰੇਗੀ ਅਤੇ 28 ਅਪ੍ਰੈਲ ਨੂੰ ਪੱਛਮੀ ਦਿੱਲੀ ‘ਚ ਮੈਗਾ ਰੋਡ ਸ਼ੋਅ ਕਰਕੇ ਅਰਵਿੰਦ ਕੇਜਰੀਵਾਲ ਲਈ ਜਨਤਾ ਤੋਂ ਆਸ਼ੀਰਵਾਦ ਲਵੇਗੀ। ਦਿੱਲੀ ਤੋਂ ਬਾਅਦ ਉਹ ਪੰਜਾਬ, ਗੁਜਰਾਤ ਅਤੇ ਹਰਿਆਣਾ ‘ਚ ਵੀ ‘ਆਪ’ ਉਮੀਦਵਾਰਾਂ ਲਈ ਪ੍ਰਚਾਰ ਕਰੇਗੀ।