#PUNJAB

ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

ਮਾਨਸਾ/ਨਵੀਂ ਦਿੱਲੀ, 4 ਜੁਲਾਈ (ਪੰਜਾਬ ਮੇਲ)-  ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।ਉਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ ਕ੍ਰਮਵਾਰ ਤਿਲੰਗਾਨਾ ਤੇ ਝਾਰਖੰਡ ਵਿੱਚ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਹੈ।

Leave a comment