ਸੁਪਰੀਮ ਕੋਰਟ ’ਚ ਕਿਸੇ ਵੀ ਪੱਤਰਕਾਰ ’ਤੇ ਕੇਸ ਦਰਜ ਕੀਤੇ ਜਾਣ ਖ਼ਿਲਾਫ਼ ਪਟੀਸ਼ਨ ਦਾਇਰ

727
Share

ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ’ਚ ਅੱਜ ਇਕ ਪਟੀਸ਼ਨ ਦਾਖ਼ਲ ਕੀਤੀ ਗਈ ਜਿਸ ਵਿੱਚ ਭਾਰਤੀ ਪ੍ਰੈੱਸ ਕੌਂਸਲ ਜਾਂ ਕਿਸੇ ਨਿਆਂਇਕ ਅਥਾਰਿਟੀ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਪੱਤਰਕਾਰ ਖ਼ਿਲਾਫ਼ ਕੇਸ ਦਰਜ ਨਾ ਕੀਤੇ ਜਾਣ ਸਬੰਧੀ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਘਣਸ਼ਿਆਮ ਉਪਾਧਿਆਏ ਵੱਲੋਂ ਜਾਰੀ ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਕੁਝ ਲੋਕਾਂ ਦੀਆਂ ਗ਼ੈਰ-ਸਮਾਜੀ ਤੇ ਦੇਸ਼ ਵਿਰੋਧੀ ਗਤੀਵਿਧੀਆਂ ਦਾ ਖੁਲਾਸਾ ਕਰਨ ਵਾਲੇ ਨਿਊਜ਼ ਚੈਨਲਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ’ਚ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਆਵਾਜ਼ ਦਬਾ ਦੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਰੋਕਿਆ ਜਾ ਸਕੇ। ਮੁੰਬਈ ਆਧਾਰਿਤ ਵਕੀਲ ਨੇ ਆਪਣੀ ਪਟੀਸ਼ਨ ਰਿਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਤੇ ਜ਼ੀ ਨਿਊਜ਼ ਦੇ ਸੰਪਾਦਕ ਸੁਧੀਰ ਚੌਧਰੀ ਖ਼ਿਲਾਫ਼ ਦਰਜ ਕੇਸਾਂ ਦਾ ਹਵਾਲਾ ਦਿੱਤਾ ਹੈ।


Share