ਸੁਪਰੀਮ ਕੋਰਟ ‘ਚ ਦੇਸ਼ ਦੇ ਦਸ ਰਾਜਾਂ ‘ਚ ਹਿੰਦੂਆਂ ਨੂੰ ਘੱਟਗਿਣਤੀ ਐਲਾਨਣ ਲਈ ਜਨਹਿੱਤ ਪਟੀਸ਼ਨ

210
Share

-ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
ਨਵੀਂ ਦਿੱਲੀ, 28 ਅਗਸਤ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਜਨਹਿਤ ਜਨਹਿਤ ਪਟੀਸ਼ਨ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ ਰਾਜ ਪੱਧਰ ‘ਤੇ ਘੱਟ ਗਿਣਤੀਆਂ ਦੀ ਪਛਾਣ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ 10 ਰਾਜਾਂ ‘ਚ ਹਿੰਦੂ ਘੱਟ ਗਿਣਤੀ ਹਨ। ਜਸਟਿਸ ਐੱਸ.ਕੇ. ਪੌਲ ਦੀ ਅਗਵਾਈ ਵਾਲੇ ਬੈਂਚ ਨੇ ਗ੍ਰਹਿ ਮੰਤਰਾਲੇ, ਨਿਆਂ ਅਤੇ ਕਾਨੂੰਨ ਮੰਤਰਾਲੇ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ। ਪਟੀਸ਼ਨਰ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ 10 ਰਾਜਾਂ ਵਿਚ ਹਿੰਦੂ ਘੱਟਗਿਣਤੀ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਘੱਟਗਿਣਤੀ ਨਹੀਂ ਐਲਾਨਿਆ ਗਿਆ।


Share