#INDIA

ਸੁਪਰੀਮ ਕੋਰਟ ਟੀ.ਵੀ. ਨਿਊਜ਼ ਚੈਨਲਾਂ ਲਈ ‘ਸਖ਼ਤ’ ਬਣਾਉਣਾ ਚਾਹੁੰਦੀ ਹੈ ਸਵੈ-ਰੈਗੂਲੇਟਰੀ ਤੰਤਰ

ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਟੀਵੀ ਨਿਊਜ਼ ਚੈਨਲਾਂ ਦੀ ਨਿਗਰਾਨੀ ਦੇ ਸਵੈ-ਨਿਯੰਤ੍ਰਕ ਤੰਤਰ (ਸੈਲਫ ਰੈਗੂਲੇਟਰੀ ਮੈਕਨਿਜ਼ਮ) ਨੂੰ ‘ਸਖਤ’ ਬਣਾਉਣਾ ਚਾਹੁੰਦੀ ਹੈ ਅਤੇ ਨਿਊਜ਼ ਬਰਾਡਕਾਸਟਰਾਂ ਅਤੇ ਡਿਜੀਟਲ ਐਸੋਸੀਏਸ਼ਨ (ਐੱਨ.ਬੀ.ਡੀ.ਏ.) ਨੂੰ ਨਵੇਂ ਦਿਸ਼ਾ-ਨਿਰਦੇਸ਼ ਲਿਆਉਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਡਿਵੀਜ਼ਨ ਬੈਂਚ ਨੇ ਉਨ੍ਹਾਂ ਜਵਾਬਾਂ ਦਾ ਨੋਟਿਸ ਲਿਆ ਕਿ ਐੱਨ.ਬੀ.ਡੀ.ਏ. ਨਵੇਂ ਦਿਸ਼ਾ-ਨਿਰਦੇਸ਼ ਤਿਆਰ ਕਰਨ ਲਈ ਆਪਣੇ ਮੌਜੂਦਾ ਚੇਅਰਮੈਨ ਜਸਟਿਸ (ਸੇਵਾਮੁਕਤ) ਏ.ਕੇ. ਸੀਕਰੀ ਅਤੇ ਸਾਬਕਾ ਪ੍ਰਧਾਨ ਆਰ.ਵੀ. ਰਵਿੰਦਰਨ ਨਾਲ ਸਲਾਹ ਕਰ ਰਿਹਾ ਹੈ। ਐੱਨ.ਬੀ.ਡੀ.ਏ. ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਰਵਿੰਦ ਦਾਤਾਰ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਨਾਲ ਆਉਣ ਲਈ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ।

Leave a comment