#INDIA

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਸੁਣੇਗਾ ਕੇਂਦਰੀ ਆਰਡੀਨੈਂਸ ਖ਼ਿਲਾਫ਼ ਦਿੱਲੀ ਸਰਕਾਰ ਦੀ ਪਟੀਸ਼ਨ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਸੂਬਾ ਸਰਕਾਰ ਦੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀ.ਐੱਸ. ਜਸਟਿਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਦੇ ਹਵਾਲੇ ਕਰਨ ਦਾ ਵਿਸਤ੍ਰਿਤ ਹੁਕਮ ਦਿਨ ਬਾਅਦ ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ।

Leave a comment