#INDIA

ਸੁਪਰੀਮ ਕੋਰਟ ਧਾਰਾ 370 ਨੂੰ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨਾਂ ‘ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਜਲਦੀ ਸੁਣਵਾਈ ਬਾਰੇ ਫੈਸਲਾ ਕਰੇਗੀ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀ.ਐੱਸ. ਨਰਸਿਮ੍ਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਇਕ ਧਿਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜੂ ਰਾਮਚੰਦਰਨ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਇਨ੍ਹਾਂ ਪਟੀਸ਼ਨਾਂ ਦੀ ਫੌਰੀ ਸੁਣਵਾਈ ਜ਼ਰੂਰੀ ਹੈ। ਇਸ ‘ਤੇ ਚੀਫ ਜਸਟਿਸ ਨੇ ਕਿਹਾ, ‘ਠੀਕ ਹੈ, ਮੈਂ ਇਸ ‘ਤੇ ਫ਼ੈਸਲਾ ਕਰਾਂਗਾ।’

Leave a comment