ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਹਵਾ ਪ੍ਰਦੂਸ਼ਨ ਕੰਟਰੋਲ ਕਰਨ ਲਈ ਯੋਜਨਾ ਬਣਾਉਣ ਲਈ 24 ਘੰਟਿਆਂ ਦੀ ਦਿੱਤਾ ਸਮਾਂ

267
Share

ਨਵੀਂ ਦਿੱਲੀ, 2 ਦਸਬੰਰ (ਪੰਜਾਬ ਮੇਲ)- ਦਿੱਲੀ-ਐੱਨਸੀਆਰ ਵਿਚ ਹਵਾ ਪ੍ਰਦੂਸ਼ਨ ਬਾਰੇ ਅੱਜ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਸਨਅਤੀ ਅਤੇ ਵਾਹਨਾਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਨ ਬਾਰੇ ਗੰਭੀਰਹੈ।ਸਰਵਉੱਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਤੁਸੀਂ ਸਾਡੇ ਮੋਢਿਆਂ ’ਤੇ ਬੰਦੂਕ ਰੱਖ ਕੇ ਨਹੀਂ ਚਲਾ ਸਕਦੇ, ਤੁਹਾਨੂੰ ਆਪ ਕਦਮ ਚੁੱਕਣੇ ਪੈਣਗੇ। ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਹਵਾ ਪ੍ਰਦੂਸ਼ਨ ਕੰਟਰੋਲ ਕਰਨ ਲਈ ਯੋਜਨਾ ਬਣਾਉਣ ਲਈ 24 ਘੰਟਿਆਂ ਦੀ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਕਿਹਾ ਕਿ ਜੇ ਉਹ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿਚ ਅਸਫਲ ਰਹਿੰਦੇ ਹਨ ਤਾਂ ਅਦਾਲਤ ਆਦੇਸ਼ ਦੇਵੇਗੀ। ਹੁਣ ਮਾਮਲੇ ਦੀ ਸੁਣਵਾਈ 3 ਦਸੰਬਰ ਨੂੰ ਸਵੇਰੇ 10 ਵਜੇ ਕਰੇਗੀ।


Share