ਸੁਪਰੀਮ ਕੋਰਟ ਨੇ ਕੇਂਦਰ ਕੋਲੋਂ 6 ਹਫ਼ਤਿਆਂ ‘ਚ ਮੰਗੀ ਵਿਜੇ ਮਾਲਿਆ ਦੀ ਹਵਾਲਗੀ ਸਬੰਧੀ ਰਿਪੋਰਟ

488
Share

ਨਵੀਂ ਦਿੱਲੀ, 4 ਨਵੰਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੇ ਭਾਰਤ ਨੂੰ ਸਪੁਰਦ ਕੀਤੇ ਜਾਣ ਸਬੰਧੀ ਰਿਪੋਰਟ 6 ਹਫ਼ਤਿਆਂ ‘ਚ ਪੇਸ਼ ਕਰਨ ਨੂੰ ਕਿਹਾ ਹੈ। ਜਸਟਿਸ ਯੂ.ਯੂ. ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਜਨਵਰੀ ਦੇ ਪਹਿਲੇ ਹਫ਼ਤੇ ‘ਚ ਅੱਗੇ ਦੀ ਸੁਣਵਾਈ ਕਰਦਿਆਂ ਇਸ ਮਾਮਲੇ ‘ਚ ਚੁੱਕੇ ਜਾ ਰਹੇ ਕਦਮਾਂ ਅਤੇ ਸਪੁਰਦਗੀ ‘ਚ ਆਉਣ ਵਾਲੀਆਂ ਰੁਕਾਵਟਾਂ ਆਦਿ ਬਾਰੇ ਜਾਣਕਾਰੀ ਲੈਂਦਿਆਂ ਪੁੱਛਿਆ ਕਿ ਲੰਡਨ ‘ਚ ਚੱਲ ਰਹੀ ਮਾਲਿਆ ਦੀ ਸਪੁਰਦਗੀ ਦੀ ਕਾਰਵਾਈ ਅਜੇ ਕਿੱਥੋਂ ਤੱਕ ਪਹੁੰਚੀ ਹੈ? ਕੇਂਦਰ ਨੇ ਮਾਮਲੇ ‘ਚ ਜਵਾਬ ਦਿੰਦਿਆਂ ਕਿਹਾ ਕਿ ਮਾਲਿਆ ਦੀ ਸਪੁਰਦਗੀ ਦਾ ਆਦੇਸ਼ ਬਰਤਾਨੀਆ ਦੀ ਸਰਵਉੱਚ ਅਦਾਲਤ ਦੇ ਚੁੱਕੀ ਹੈ ਪਰ ਇਸ ‘ਤੇ ਅਮਲ ਨਹੀਂ ਕੀਤਾ ਜਾ ਰਿਹਾ। ਜਸਟਿਸ ਲਲਿਤ ਨੇ ਕਿਹਾ ਕਿ 31 ਦੇ ਆਦੇਸ਼ ‘ਚ ਵਿਦੇਸ਼ ਮੰਤਰਾਲੇ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਉਸ ਦੇ ਖ਼ਿਲਾਫ਼ ਬਰਤਾਨੀਆ ‘ਚ ਕੁਝ ਕਾਨੂੰਨੀ ਮਾਮਲੇ ਬਕਾਇਆ ਹਨ। ਇਸ ‘ਤੇ ਮਾਲਿਆ ਦੇ ਵਕੀਲ ਤੋਂ ਜਵਾਬ ਮੰਗਿਆ ਗਿਆ ਹੈ।


Share