ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਐੱਸ.ਵਾਈ.ਐੱਲ. ਦੇ ਮਸਲੇ ਦੇ ਹੱਲ ਲਈ ਗੱਲਬਾਤ ਕਰਨ ਲਈ ਕਿਹਾ

74
ਨਵੀਂ ਦਿੱਲੀ, 6 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਸਤਲੁਜ ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦੇ ਉਲਝੇ ਮਸਲੇ ਦੇ ਸੁਖਾਵੇਂ ਹੱਲ ਲਈ ਮੀਟਿੰਗ ਤੇ ਗੱਲਬਾਤ ਕਰਨ ਲਈ ਕਿਹਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਣ ਲਈ ਕਿਹਾ। ਇਸ ਕੇਸ ’ਤੇ ਹੋਈ ਪ੍ਰਗਤੀ ਦੀ ਰਿਪੋਰਟ ਮੰਗਦਿਆਂ ਬੈਂਚ ਨੇ ਮਾਮਲੇ ਦੀ ਸੁਣਵਾਈ 15 ਜਨਵਰੀ 2023 ’ਤੇ ਪਾ ਦਿੱਤੀ ਹੈ।