#PUNJAB

ਸੁਪਰੀਮ ਕੋਰਟ ਵੱਲੋਂ ‘ਆਪ’ ਵਿਧਾਇਕ ਗੱਜਣ ਮਾਜਰਾ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ, 10 ਜੂਨ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਬੈਂਕ ਧੋਖਾਧੜੀ ਦੇ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਪੰਜਾਬ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ 18 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਸੰਜੈ ਕਰੋਲ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਛੁੱਟੀ ਵਾਲੇ ਬੈਂਚ ਨੇ ਇਹ ਦੇਖਣ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਕਿ ਆਪ ਵਿਧਾਇਕ ਨੇ ਇਸ ਮਾਮਲੇ ‘ਚ ਕੋਈ ਜਵਾਬ ਨਹੀਂ ਦਿੱਤਾ ਹੈ।