#INDIA

ਸੁਪਰੀਮ ਕੋਰਟ ਵੱਲੋਂ ਕਾਮੇਡੀਅਨ ਮੁਨੱਵਰ ਫਾਰੂਕੀ ਖ਼ਿਲਾਫ਼ ਦਰਜ ਕੇਸ ਇੰਦੌਰ ਤਬਦੀਲ

ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਇੱਕ ਸ਼ੋਅ ਦੌਰਾਨ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਕਥਿਤ ਟਿੱਪਣੀ ਕਰਨ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਕਾਮੇਡੀਅਨ ਮੁਨੱਵਰ ਫਾਰੂਕੀ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸ ਅੱਜ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਤਬਦੀਲ ਕਰ ਦਿੱਤੇ ਹਨ। ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੰਜੈ ਕੈਰੋਲ ਦੀ ਬੈਂਚ ਨੇ ਦਿੱਲੀ ਵਿਚ ਫਾਰੂਕੀ ਖ਼ਿਲਾਫ਼ ਜਾਰੀ ‘ਪ੍ਰੋਡੱਕਸ਼ਨ ਵਾਰੰਟ’ ਸਬੰਧੀ ਉਸ ਨੂੰ ਦਿੱਤੀ ਗਈ ਅੰਤਰਿਮ ਰਾਹਤ ਵੀ ਤਿੰਨ ਹਫ਼ਤੇ ਹੋਰ ਵਧਾ ਦਿੱਤੀ ਹੈ। ਸਿਖਰਲੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਉਸ ਨੇ ਇਸ ਨੂੰ ਰੱਦ ਕਰਨ ਦੀ ਪਟੀਸ਼ਨ ਦੇ ਗੁਣ-ਦੋਸ਼ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਜੇਕਰ ਕੋਈ ਪਟੀਸ਼ਨ ਪਾਈ ਜਾਂਦੀ ਹੈ ਤਾਂ ਉਸ ਦੇ ਗੁਣ-ਦੋਸ਼ ਦੇ ਆਧਾਰ ‘ਤੇ ਕਾਨੂੰਨ ਮੁਤਾਬਕ ਵਿਚਾਰ ਕੀਤਾ ਜਾਵੇਗਾ।

Leave a comment