#INDIA

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 7 ਮਈ ਨੂੰ

ਨਵੀਂ ਦਿੱਲੀ, 3 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਅੱਜ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ‘ਤੇ 7 ਮਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਦੇ ਹਵਾਲੇ ਨਾਲ ਅੰਤਰਿਮ ਜ਼ਮਾਨਤ ਮੰਗੀ ਹੈ।