ਸੁਪਰੀਮ ਕੋਰਟ ਵੱਲੋਂ ਗੋਗੋਈ ਦੇ ਵਿਵਹਾਰ ਬਾਰੇ ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

564
Share

ਨਵੀਂ ਦਿੱਲੀ, 21 ਅਗਸਤ (ਪੰਜਾਬ ਮੇਲ)- ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਦੇ ਅਹੁਦੇ ‘ਤੇ ਰਹਿੰਦਿਆਂ ਉਨ੍ਹਾਂ ਦੇ ਵਿਵਹਾਰ ਦੀ ਜਾਂਚ ਲਈ ਤਿੰਨ ਜੱਜਾਂ ‘ਤੇ ਆਧਾਰਿਤ ਕਮੇਟੀ ਬਣਾਉਣ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸ੍ਰੀ ਗੋਗੋਈ ਇਸ ਸਮੇਂ ਰਾਜ ਸਭਾ ਮੈਂਬਰ ਹਨ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ ਜਨਹਿੱਤ ਪਟੀਸ਼ਨ ਨੂੰ ‘ਗ਼ੈਰਜ਼ਰੂਰੀ’ ਦੱਸਿਆ ਅਤੇ ਸਵਾਲ ਕੀਤਾ ਕਿ ਪਟੀਸ਼ਨਰ ਨੇ ਬੀਤੇ ਦੋ ਸਾਲਾਂ ‘ਚ ਸੁਣਵਾਈ ਲਈ ਕੋਈ ਤਰੱਦਦ ਕਿਉਂ ਨਹੀਂ ਕੀਤਾ। ਉਂਜ ਵੀ ਸ੍ਰੀ ਗੋਗੋਈ ਦਾ ਕਾਰਜਕਾਲ ਹੁਣ ਖ਼ਤਮ ਹੋ ਚੁੱਕਾ ਹੈ। ਇਸ ਲਈ ਅਰਜ਼ੀ ਦਾਖ਼ਲ ਕਰਨ ਦੀ ਹੁਣ ਕੋਈ ਤੁੱਕ ਨਹੀਂ ਬਣਦੀ। ਪਟੀਸ਼ਨਰ ਅਰੁਣ ਰਾਮਚੰਦਰ ਹੁਬਲੀਕਰ ਨੇ ਜਸਟਿਸ ਗੋਗੋਈ ਦੇ ਕਾਰਜਕਾਲ ‘ਚ ਹੋਈਆਂ ਕਥਿਤ ‘ਬੇਨਿਯਮੀਆਂ’ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ।


Share