ਸੁਪਰੀਮ ਕੋਰਟ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੜਕਾਂ ਰੋਕਣ ਨਾਲ ਜੁੜੇ ਮਸਲੇ ਦਾ ਹੱਲ ਲੱਭਣ ਲਈ ਕੇਂਦਰ ਨੂੰ ਹਦਾਇਤ

619
Share

ਨਵੀਂ ਦਿੱਲੀ, 23 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੜਕਾਂ ਰੋਕਣ ਨਾਲ ਜੁੜੀ ਸਮੱਸਿਆ ਦਾ ਹੱਲ ਲੱਭੇ। ਜਸਟਿਸ ਐੱਸ.ਕੇ. ਕੌਲ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਕਿਸੇ ਵੀ ਨਿਰਧਾਰਿਤ ਥਾਂ ’ਤੇ ਆਪਣਾ ਰੋਸ ਜਤਾਉਣ ਦਾ ਹੱਕ ਹੈ, ਪਰ ਉਹ ਆਵਾਜਾਈ ਵਿਚ ਅੜਿੱਕਾ ਨਹੀਂ ਪਾ ਸਕਦੇ। ਬੈਂਚ ਨੇ ਕਿਹਾ, ‘‘ਸਮੱਸਿਆ ਦਾ ਹੱਲ ਕੇਂਦਰ ਤੇ ਸੂਬਾ ਸਰਕਾਰਾਂ ਦੇ ਹੱਥ ਵਿਚ ਹੈ।’’ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 20 ਸਤੰਬਰ ਲਈ ਮੁਲਤਵੀ ਕਰ ਦਿੱਤੀ ਹੈ। ਬੈਂਚ ਨੇ ਸਰਕਾਰ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ, ‘‘ਮਹਿਤਾ ਕੀ ਹੋ ਰਿਹਾ ਹੈ? ਤੁਸੀਂ ਹੱਲ ਲੱਭਣਾ ਹੈ, ਉਨ੍ਹਾਂ (ਕਿਸਾਨਾਂ) ਨੂੰ ਵਿਰੋਧ ਦਰਜ ਕਰਵਾਉਣ ਦਾ ਅਧਿਕਾਰ ਹੋ ਸਕਦਾ ਹੈ, ਪਰ ਸੜਕਾਂ ਨੂੰ ਇਸ ਤਰ੍ਹਾਂ ਜਾਮ ਨਹੀਂ ਕੀਤਾ ਜਾ ਸਕਦਾ।’’ ਤੁਸ਼ਾਰ ਮਹਿਤਾ ਨੇ ਕਿਹਾ, ‘‘ਅਸੀਂ ਇਸ ਪਾਸੇ ਧਿਆਨ ਦੇਵਾਂਗੇ।’’

Share