#INDIA

ਸੁਪਰੀਮ ਕੋਰਟ ਵੱਲੋਂ ਧਾਰਾ 370 ਰੱਦ ਕਰਨ ਖ਼ਿਲਾਫ਼ ਦਲੀਲਾਂ ਰੱਖਣ ਵਾਲੇ ਲੈਕਚਰਾਰ ਨੂੰ ਮੁਅੱਤਲ ਕਰਨ ‘ਤੇ ਸੁਆਲ

ਨਵੀਂ ਦਿੱਲੀ, 28 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਅਟਾਰਨੀ ਜਨਰਲ ਆਰ. ਵੈਂਕਟਾਰਮਨੀ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਜੰਮੂ-ਕਸ਼ਮੀਰ ਦੇ ਸਿੱਖਿਆ ਵਿਭਾਗ ਦੇ ਲੈਕਚਰਾਰ ਦੀ ਮੁਅੱਤਲੀ ਦੇ ਮੁੱਦੇ ‘ਤੇ ਗੌਰ ਕਰਨ ਲਈ ਕਿਹਾ, ਜਿਨ੍ਹਾਂ ਨੇ ਧਾਰਾ 370 ਨੂੰ ਰੱਦ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਦਲੀਲਾਂ ਰੱਖੀਆਂ ਸਨ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੀ ਬੈਂਚ ਨੇ ਜ਼ਹੂਰ ਅਹਿਮਦ ਭੱਟ ਦੀ ਮੁਅੱਤਲੀ ਦਾ ਨੋਟਿਸ ਲਿਆ, ਜਿਨ੍ਹਾਂ ਨੇ 24 ਅਗਸਤ ਨੂੰ ਇਸ ਮਾਮਲੇ ਵਿਚ ਪਟੀਸ਼ਨਰ ਵਜੋਂ ਸੁਪਰੀਮ ਕੋਰਟ ਵਿਚ ਦਲੀਲਾ ਰੱਖੀਆਂ ਹਨ। ਬੈਂਚ ਵਿਚ ਜਸਟਿਸ ਸੰਜੈ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੂਰਿਆ ਕਾਂਤ ਸ਼ਾਮਲ ਹਨ।

Leave a comment