#INDIA

ਸੁਪਰੀਮ ਕੋਰਟ ਵੱਲੋਂ ਨਫ਼ਰਤੀ ਤਕਰੀਰਾਂ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਸ਼ਿਕਾਇਤ ਤੋਂ ਵੀ ਕੇਸ ਦਰਜ ਕਰਨ ਦੇ ਨਿਰਦੇਸ਼

ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਕੀਤੇ ਜਾਰੀ
ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਆਪਣੇ 2022 ਦੇ ਹੁਕਮਾਂ ਦਾ ਦਾਇਰਾ ਤਿੰਨ ਸੂਬਿਆਂ ਤੋਂ ਅੱਗੇ ਵਧਾਉਂਦੇ ਹੋਏ ਅੱਜ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਫ਼ਰਤੀ ਤਕਰੀਰਾਂ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ, ਭਾਵੇਂ ਕਿ ਇਸ ਸਬੰਧ ਵਿਚ ਕੋਈ ਸ਼ਿਕਾਇਤ ਨਾ ਵੀ ਆਵੇ।
ਜਸਟਿਸ ਕੇ.ਐੱਮ. ਜੋਜ਼ਫ ਅਤੇ ਜਸਟਿਸ ਬੀ.ਵੀ. ਨਾਗਰਤਨਾ ਨੇ ਨਫ਼ਰਤੀ ਤਕਰੀਰਾਂ ਨੂੰ ਇਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਤਕਰੀਰਾਂ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।” ਬੈਂਚ ਨੇ ਕਿਹਾ ਕਿ 21 ਅਕਤੂਬਰ 2022 ਦੇ ਹੁਕਮ ਹਰੇਕ ਧਰਮ ‘ਤੇ ਲਾਗੂ ਹੋਣਗੇ ਅਤੇ ਬੈਂਚ ਨੇ ਚਿਤਾਵਨੀ ਦਿੱਤੀ ਕਿ ਇਸ ਸਬੰਧੀ ਕੇਸ ਦਰਜ ਕਰਨ ਵਿਚ ਕੀਤੀ ਗਈ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਅਦਾਲਤ ਦੀ ਹੱਤਕ ਮੰਨਿਆ ਜਾਵੇਗਾ।

Leave a comment