#INDIA

ਸੁਪਰੀਮ ਕੋਰਟ ਵੱਲੋਂ ਨੀਟ-ਯੂਜੀ ਦੀ ਕੌਂਸਲਿੰਗ ਰੋਕਣ ਤੋਂ ਇਨਕਾਰ

ਨਵੀਂ ਦਿੱਲੀ, 21 ਜੂਨ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕੌਮੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਨੀਟ-ਯੂਜੀ) 2024 ਵਿਚ ਕੌਂਸਲਿੰਗ ਦੀ ਪ੍ਰਕਿਰਿਆ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕੌਮੀ ਪ੍ਰੀਖਿਆ ਏਜੰਸੀ (ਐੱਨ.ਟੀ.ਏ.) ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਐੱਸ.ਵੀ.ਐੱਨ. ਭੱਟੀ ਦੇ ਛੁੱਟੀ ਵਾਲੇ ਬੈਂਚ ਨੇ ਨਵੀਂਆਂ ਪਟੀਸ਼ਨਾਂ ਨੂੰ ਲਟਕਦੀਆਂ ਪਟੀਸ਼ਨਾਂ ਦੇ ਨਾਲ ਜੋੜ ਦਿੱਤਾ ਤੇ ਉਨ੍ਹਾਂ ਨੂੰ 8 ਜੁਲਾਈ ਨੂੰ ਸੁਣਵਾਈ ਲਈ ਪਾ ਦਿੱਤਾ ਹੈ।