#INDIA

ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਦੀ ਹਦਾਇਤ

ਨਵੀਂ ਦਿੱਲੀ, 10 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਦਿੱਲੀ ਤੇ ਐੱਨ.ਸੀ.ਆਰ. ‘ਚ ਹਵਾ ਪ੍ਰਦੂਸ਼ਣ ਬਾਰੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣੀਆਂ ਪੈਣਗੀਆਂ। ਸਰਵਉੱਚ ਅਦਾਲਤ ਨੇ ਕਿਹਾ, ‘ਸਾਡੇ ਕੋਲ ਬਹੁਤ ਸਾਰੀਆਂ ਰਿਪੋਰਟਾਂ ਅਤੇ ਕਮੇਟੀਆਂ ਹਨ ਪਰ ਜ਼ਮੀਨੀ ਪੱਧਰ ‘ਤੇ ਕੁਝ ਨਹੀਂ ਹੋ ਰਿਹਾ। ਅਸੀਂ ਨਤੀਜੇ ਦੇਖਣਾ ਚਾਹੁੰਦੇ ਹਾਂ।’