ਸੁਪਰੀਮ ਕੋਰਟ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ

42
Share

ਨਵੀਂ ਦਿੱਲੀ, 17 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਪ੍ਰਵਾਸੀ ਭਾਰਤੀਆਂ (ਐੱਨ.ਆਰ.ਆਈਜ਼) ਨੂੰ ਦੇਸ਼ ’ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ‘ਕੇਰਲਾ ਓਵਰਸੀਜ਼ ਐਸੋਸੀਏਸ਼ਨ’ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਦਾ ਨੋਟਿਸ ਲਿਆ। ਸੁਪਰੀਮ ਕੋਰਟ ਨੇ ਇਸ ’ਤੇ ਨੋਟਿਸ ਜਾਰੀ ਕੀਤਾ ਅਤੇ ਇਸ ਮਾਮਲੇ ਬਾਰੇ ਪਹਿਲਾਂ ਪਈਆਂ ਪਟੀਸ਼ਨਾਂ ਨਾਲ ਜਨਹਿੱਤ ਪਟੀਸ਼ਨ ਨੂੰ ਨੱਥੀ ਕਰਨ ਦਾ ਹੁਕਮ ਦਿੱਤਾ।

Share