ਸੁਪਰੀਮ ਕੋਰਟ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਸੁਮੇਧ ਸੈਣੀ ਦੀ ਪਟੀਸ਼ਨ ’ਤੇ ਦੋ ਹਫ਼ਤਿਆਂ ’ਚ ਫ਼ੈਸਲਾ ਕਰਨ ਦਾ ਹੁਕਮ

219
Share

ਚੰਡੀਗੜ੍ਹ, 4 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ’ਤੇ ਦੋ ਹਫ਼ਤਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਕੀ ਸੈਣੀ ਖ਼ਿਲਾਫ਼ ਸਾਰੇ ਲਟਕਦੇ ਅਪਰਾਧਿਕ ਮਾਮਲਿਆਂ ਨੂੰ ਸੀਬੀਆਈ ਨੂੰ ਦੇਣਾ ਚਾਹੀਦਾ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰਨ ਜਾਂ ਕਿਸੇ ਹੋਰ ਬੈਂਚ ਨੂੰ ਰੈਫਰ ਕਰਨ। ਸੈਣੀ ਨੇ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਸਾਰੇ ਕੇਸ ਸੀ.ਬੀ.ਆਈ. ਨੂੰ ਟਰਾਂਸਫਰ ਕੀਤੇ ਜਾਣ। ਇਸ ਤੋਂ ਪਹਿਲਾਂ ਬੀਤੇ ਦਿਨੀਂ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਨੂੰ ਰਾਹਤ ਦਿੰਦਿਆਂ ਉਸ ਵਿਰੁੱਧ ਦਰਜ ਸਾਰੇ ਕੇਸਾਂ ਦੀ ਜਾਂਚ ਅਤੇ ਗਿ੍ਰਫ਼ਤਾਰੀ ’ਤੇ ਰੋਕ 20 ਅਪ੍ਰੈਲ 2022 ਤੱਕ ਵਧਾ ਦਿੱਤੀ ਸੀ। ਹਾਈ ਕੋਰਟ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਜੇ ਉਹ ਵਿਦੇਸ਼ ਜਾਣਾ ਚਾਹੁੰਦਾ ਹੈ, ਤਾਂ ਉਸ ਨੂੰ ਇਸ ਲਈ ਅਦਾਲਤ ਤੋਂ ਮਨਜ਼ੂਰੀ ਲੈਣੀ ਪਵੇਗੀ।

Share