ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ‘ਚ ਪਰਾਲੀ ਸਾੜਨ ਤੋਂ ਰੋਕਣ ਲਈ ਨਿਗਰਾਨੀ ਕਮੇਟੀ ਨਿਯੁਕਤ

312
Share

ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਝੋਨੇ ਦੀ ਫਸਲ ਦੀ ਕਟਾਈ ਮਗਰੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਸਿਖਰਲੇ ਪੱਧਰ ਤੇ ਹਨ। ਇਸ ਦੌਰਾਨ ਦਿੱਲੀ ਦੇ ਪ੍ਰਦੂਸ਼ਨ ਲੈਵਲ ਤੇ ਭਾਰੀ ਅਸਰ ਪੈ ਰਿਹਾ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਤੇ ਉਹ ਪਰਾਲੀ ਨੂੰ ਟਿਕਾਣੇ ਲਾਉਣ ਲਈ ਕੇਂਦਰ ਦੀ ਕੋਈ ਗੱਲ ਮੰਨਣ ਲਈ ਵੀ ਤਿਆਰ ਨਹੀਂ। ਇਸ ਸਬੰਧੀ ਅੱਜ ਸੁਪਰੀਮ ਕੋਰਟ ਨੇ ਸਾਬਕਾ ਜੱਜ ਜਸਟਿਸ ਮਦਨ ਬੀ ਲੋਕੁਰ ਨੂੰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਰਾਜਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਮੈਂਬਰੀ ਨਿਗਰਾਨੀ ਕਮੇਟੀ ਵਜੋਂ ਕੰਮ ਕਰਨ ਲਈ ਨਿਯੁਕਤ ਕੀਤਾ ਹੈ।


Share