ਸੁਪਰੀਮ ਕੋਰਟ ਵੱਲੋਂ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਦੀ ਜ਼ਮਾਨਤ ‘ਤੇ ਰੋਕ

283
Share

-ਦਿੱਲੀ ਹਾਈ ਕੋਰਟ ਨੇ 23 ਜੁਲਾਈ ਨੂੰ ਦਿੱਤੀ ਸੀ ਜ਼ਮਾਨਤ
ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਦੀ ਜ਼ਮਾਨਤ ‘ਤੇ ਰੋਕ ਲਾ ਦਿੱਤੀ ਹੈ। ਮਾਮਲਾ ਰੇਲੀਗੇਅਰ ਫਿਨਵੈਸਟ ਲਿਮਿਟਡ ‘ਚ ਫੰਡ ਦੀ ਦੁਰਵਰਤੋਂ ਨਾਲ ਜੁੜਿਆ ਹੋਇਆ ਹੈ ਤੇ ਮਨੀ ਲਾਂਡਰਿੰਗ ਐਕਟ ਅਧੀਨ ਜਾਂਚ ਚੱਲ ਰਹੀ ਹੈ। ਦਿੱਲੀ ਹਾਈ ਕੋਰਟ ਨੇ ਸ਼ਿਵਇੰਦਰ ਨੂੰ ਜ਼ਮਾਨਤ ਦਿੱਤੀ ਸੀ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਅਦਾਲਤ ਦੇ ਬੈਂਚ ਨੂੰ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਹਾਈ ਕੋਰਟ ਨੇ ਏਜੰਸੀ ਵੱਲੋਂ ਉਠਾਏ ਕਈ ਨੁਕਤਿਆਂ ਨੂੰ ਤਰਜੀਹ ਨਾਲ ਨਹੀਂ ਵਿਚਾਰਿਆ। ਸ਼ਿਵਇੰਦਰ ਨੂੰ 23 ਜੁਲਾਈ ਨੂੰ ਜ਼ਮਾਨਤ ਹਾਈ ਕੋਰਟ ਨੇ ਇਹ ਕਹਿੰਦਿਆਂ ਦਿੱਤੀ ਸੀ ਕਿ ਉਸ ਦੀ ਜ਼ਮਾਨਤ ਨਾਲ ਸੁਸਾਇਟੀ ਜਾਂ ਲੋਕਾਂ ਦੇ ਹਿੱਤਾਂ ਨੂੰ ਕੋਈ ਗੰਭੀਰ ਖ਼ਤਰਾ ਨਹੀਂ ਹੈ। ਜਦਕਿ ਈ.ਡੀ. ਦੇ ਵਕੀਲ ਨੇ ਕਿਹਾ ਸੀ ਕਿ ਹਿਰਾਸਤ ਦੌਰਾਨ ਸ਼ਿਵਇੰਦਰ ਨੇ ਨਾਜਾਇਜ਼ ਢੰਗ ਨਾਲ ਮੋਬਾਈਲ ਫੋਨ ਤੱਕ ਪਹੁੰਚ ਬਣਾ ਕੇ ਇਸ ਦੀ ਵਰਤੋਂ ਕੀਤੀ ਹੈ।


Share