ਨਵੀਂ ਦਿੱਲੀ, 6 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ ‘ਤੇ ਛੇ ਹਫ਼ਤਿਆਂ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸ੍ਰੀ ਜੈਨ ਬੀਤੇ ਦਿਨੀਂ ਤਿਹਾੜ ਜੇਲ੍ਹ ਦੇ ਗੁਸਲਖਾਨੇ ਵਿੱਚ ਚੱਕਰ ਖਾ ਕੇ ਡਿੱਗ ਗਏ ਸਨ ਤੇ ਉਨ੍ਹਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਸਰਵਉੱਚ ਅਦਾਲਤ ਨੇ ਦਿੱਲੀ ਦੇ ਸਾਬਕਾ ਮੰਤਰੀ ਨੂੰ ਹੁਕਮ ਦਿੱਤਾ ਕਿ ਉਹ ਆਪਣੇ ਜ਼ਮਾਨਤ ਸਮੇਂ ਦੌਰਾਨ ਮੀਡੀਆ ਨਾਲ ਗੱਲ ਨਾ ਕਰਨ। ਅਦਾਲਤ ਨੇ ਜੈਨ ਨੂੰ ਖੁੱਲ੍ਹ ਦਿੱਤੀ ਕਿ ਉਹ ਆਪਣੀ ਪਸੰਦ ਦੇ ਹਸਪਤਾਲ ’ਚ ਇਲਾਜ ਕਰਵਾ ਸਕਦੇ ਹਨ ਤੇ ਉਨ੍ਹਾਂ ਦੀ ਸਾਰੀ ਮੈਡੀਕਲ ਰਿਪੋਰਟ ਵੀ ਮੰਗ ਲਈ।