#INDIA

ਸੁਪਰੀਮ ਕੋਰਟ ਵੱਲੋਂ ਭਾਰਤ ‘ਚ ਬੀ.ਬੀ.ਸੀ. ‘ਤੇ ਪੂਰਨ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਭਾਰਤ ਵਿਚ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ. ) ‘ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਸੰਜੀਵ ਖੰਨਾ ਅਤੇ ਐੱਮ.ਐੱਮ. ਸੁੰਦਰੇਸ਼ ‘ਤੇ ਆਧਾਰਿਤ ਬੈਂਚ ਨੇ ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਅਤੇ ਕਿਸਾਨ ਬੀਰੇਂਦਰ ਕੁਮਾਰ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ, ‘ਪਟੀਸ਼ਨ ਪੂਰੀ ਤਰ੍ਹਾਂ ਗਲਤ ਧਾਰਨਾ ਆਧਾਰਿਤ ਹੈ। ਇਸ ਅਨੁਸਾਰ ਖਾਰਜ ਕਰ ਦਿੱਤਾ ਗਿਆ ਹੈ।’ ਪਟੀਸ਼ਨ ‘ਚ ਬੀ.ਬੀ.ਸੀ. ‘ਤੇ ਭਾਰਤ ਅਤੇ ਭਾਰਤ ਸਰਕਾਰ ਵਿਰੁੱਧ ਪੱਖਪਾਤ ਕਰਨ ਦਾ ਦੋਸ਼ ਲਗਾਉਂਦੇ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀ.ਬੀ.ਸੀ. ਦੀ ਦਸਤਾਵੇਜ਼ੀ ਫਿਲਮ ਭਾਰਤ ਅਤੇ ਇਸਦੇ ਪ੍ਰਧਾਨ ਮੰਤਰੀ ਦੇ ਵਿਸ਼ਵਵਿਆਪੀ ਉਭਾਰ ਵਿਰੁੱਧ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ।

Leave a comment