ਸੁਪਰੀਮ ਕੋਰਟ ਵੱਲੋਂ ਰਾਮਦੇਵ ਨੂੰ ਐਲੋਪੈਥਿਕ ਦਵਾਈਆਂ ਬਾਰੇ ਆਪਣੇ ਬਿਆਨ ਦੀ ਅਸਲੀ ਵੀਡੀਓ ਪੇਸ਼ ਕਰਨ ਦੇ ਨਿਰਦੇਸ਼

149
Share

ਨਵੀਂ ਦਿੱਲੀ, 1 ਜੁਲਾਈ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਨੂੰ ਕੋਵਿਡ-19 ਮਹਾਮਾਰੀ ਦੌਰਾਨ ਐਲੋਪੈਥਿਕ ਦਵਾਈਆਂ ਦੀ ਵਰਤੋਂ ਬਾਰੇ ਆਪਣੇ ਬਿਆਨ ਦੀ ਅਸਲੀ ਵੀਡੀਓ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਫ ਜਸਟਿਸ ਐੱਨ.ਵੀ. ਰਮੰਨਾ, ਜਸਟਿਸ ਏ.ਐੱਸ. ਬੋਪੰਨਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਬਾਬਾ ਰਾਮਦੇਵ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੂੰ ਪੁੱਛਿਆ ਕਿ ਬਾਬਾ ਰਾਮਦੇਵ ਨੇ ਅਸਲ ’ਚ ਕੀ ਕਿਹਾ ਸੀ? ਉਹ ਸਾਰੀਆਂ ਗੱਲਾਂ ਤੁਸੀਂ ਪੇਸ਼ ਨਹੀਂ ਕੀਤੀਆਂ। ਇਸ ਦੇ ਜਵਾਬ ’ਚ ਵਕੀਲ ਮੁਕੁਲ ਰੋਹਤਗੀ ਨੇ ਬੈਂਚ ਨੂੰ ਦੱਸਿਆ ਕਿ ਉਹ ਸਬੰਧਿਤ ਮਾਮਲੇ ਦੀ ਮੂਲ ਵੀਡੀਓ ਪੇਸ਼ ਕਰਨਗੇ। ਅਦਾਲਤ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸੁਣਵਾਈ 5 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

Share