#INDIA

ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਨਾਲ ਸਬੰਧਤ ਜਾਣਕਾਰੀ ਦਿੰਦੇ ਰਹਿਣ ਦਾ ਨਿਰਦੇਸ਼

ਨਵੀਂ ਦਿੱਲੀ, 14 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਵੱਲੋਂ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਨਾਲ ਸਬੰਧਤ ਜਾਣਕਾਰੀ ਦਿੰਦੇ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਕੇਸ ਦੀ ਸੁਣਵਾਈ ‘ਹੌਲੀ’ ਨਾਲ ਚੱਲ ਰਹੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਮੁਲਜ਼ਮ ਹੈ। ਇਸ ਹਿੰਸਾ ਵਿਚ ਅੱਠ ਵਿਅਕਤੀਆਂ ਦੀ ਜਾਨ ਗਈ ਸੀ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਭਾਵੇਂ ਇਸ ਮਾਮਲੇ ਦੀ ਸੁਣਵਾਈ ਉਸ ਦੀ ਨਿਗਰਾਨੀ ਹੇਠ ਨਹੀਂ ਕੀਤੀ ਜਾ ਰਹੀ ਹੈ ਪਰ ਉਹ ਇਸ ਦੀ ਅਸਿੱਧੇ ਤੌਰ ‘ਤੇ ਨਿਗਰਾਨੀ ਕਰ ਰਹੀ ਹੈ।

Leave a comment