#INDIA

ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਪੰਜਾਬ ਦੇ ਰਾਜਪਾਲ ‘ਤੇ ਨਾਰਾਜ਼ਗੀ ਜ਼ਾਹਿਰ

ਕਿਹਾ : ਤੁਸੀਂ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ਨੂੰ ਮਨਜ਼ੂਰੀ ਨਾ ਦੇ ਕੇ ਅੱਗ ਨਾਲ ਖੇਡ ਰਹੇ ਹੋ’
ਨਵੀਂ ਦਿੱਲੀ, 10 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਪੰਜਾਬ ਦੇ ਰਾਜਪਾਲ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ, ‘ਤੁਸੀਂ ਅੱਗ ਨਾਲ ਖੇਡ ਰਹੇ ਹੋ।’ ਅਦਾਲਤ ਨੇ ਕਿਹਾ ਕਿ ਪੰਜਾਬ ਵਿਚ ਜੋ ਹੋ ਰਿਹਾ ਹੈ, ਉਸ ਤੋਂ ਅਸੀਂ ਖੁਸ਼ ਨਹੀਂ, ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਾਡਾ ਦੇਸ਼ ਸਥਾਪਿਤ ਪ੍ਰੰਪਰਾਵਾਂ ‘ਤੇ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਹੈ।
ਇਸ ਦੇ ਨਾਲ ਸਰਵਉੱਚ ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਮੀਟਿੰਗ ਕਿਉਂ ਮੁਲਤਵੀ ਕੀਤੀ ਗਈ ਅਤੇ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਕਿਉਂ ਨਹੀਂ ਮੁਲਤਵੀ ਕੀਤਾ ਗਿਆ।