ਸੁਪਰੀਮ ਕੋਰਟ ਵੱਲੋਂ ਸ਼ਾਹੀਨ ਬਾਗ ‘ਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਮਾਮਲੇ ‘ਚ ਦਖਲ ਦੇਣ ਤੋਂ ਇਨਕਾਰ

44
Share

-ਪੀੜਤਾਂ ਦੀ ਥਾਂ ਰਾਜਨੀਤਿਕ ਦਲ ਵੱਲੋਂ ਪਟੀਸ਼ਨ ਦਾਇਰ ਕਰਨ ‘ਤੇ ਨਾਰਾਜ਼ਗੀ ਜ਼ਾਹਰ
ਨਵੀਂ ਦਿੱਲੀ, 9 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ਾਹੀਨ ਬਾਗ ਵਿਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਮਾਮਲੇ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਦਾ ਕਹਿਣਾ ਹੈ ਕਿ ਪੀੜਤ ਧਿਰਾਂ ਵਿੱਚੋਂ ਕੋਈ ਵੀ ਅਦਾਲਤ ਸਾਹਮਣੇ ਨਹੀਂ ਆਇਆ ਅਤੇ ਪਟੀਸ਼ਨ ਇੱਕ ਸਿਆਸੀ ਪਾਰਟੀ ਵੱਲੋਂ ਦਾਇਰ ਕੀਤੀ ਗਈ ਹੈ। ਬੈਂਚ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅਦਾਲਤ ਨੂੰ ਰਾਜਨੀਤਕ ਮੰਚ ਨਾ ਬਣਾਓ। ਅਦਾਲਤ ਨੇ ਬੁਲਡੋਜ਼ਰ ਨਾਲ ਪ੍ਰਭਾਵਿਤ ਲੋਕਾਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਸਰਵਉਚ ਅਦਾਲਤ ਨੇ ਇਸ ਸਬੰਧੀ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ।


Share