#INDIA

ਸੁਪਰੀਮ ਕੋਰਟ ਵੱਲੋਂ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ ਪੰਜ ਹਫ਼ਤਿਆਂ ਲਈ ਵਧਾਈ

ਨਵੀਂ ਦਿੱਲੀ, 24 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ ‘ਤੇ ਦਿੱਤੀ ਅੰਤਰਿਮ ਜ਼ਮਾਨਤ ਪੰਜ ਹਫ਼ਤਿਆਂ ਲਈ ਵਧਾ ਦਿੱਤੀ ਹੈ। ਇਸ ਕੇਸ ਦੀ ਈ.ਡੀ. ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜੈਨ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਜਸਟਿਸ ਏ.ਐੱਸ. ਬੋਪੰਨਾ ਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ ਨੂੰ ਦੱਸਿਆ ਕਿ ਜੈਨ ਦਾ 21 ਜੁਲਾਈ ਨੂੰ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਤੇ ਉਸ ਦੇ ਮੁਵੱਕਿਲ ਨੂੰ ਇਸ ਤੋਂ ਉਭਰਨ ਵਿਚ ਅਜੇ ਸਮਾਂ ਲੱਗੇਗਾ।

Leave a comment