#INDIA

ਸੁਪਰੀਮ ਕੋਰਟ ਵੱਲੋਂ ਸੀਵਰੇਜ ਦੀ ਸਫ਼ਾਈ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 30 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਮੇਲ)- ਦੇਸ਼ ਵਿਚ ਸੀਵਰੇਜ ਦੀ ਸਫ਼ਾਈ ਦੌਰਾਨ ਹੋਣ ਵਾਲੀਆਂ ਮੌਤਾਂ ਦੀਆਂ ਘਟਨਾਵਾਂ ‘ਤੇ ਗੰਭੀਰ ਰੁਖ਼ ਅਪਣਾਉਂਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਕਾਰੀ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 30 ਲੱਖ ਰੁਪਏ ਦਾ ਮੁਆਵਜ਼ਾ ਦੇਣਾ ਹੋਵੇਗਾ। ਜਸਟਿਸ ਐੱਸ. ਰਵਿੰਦਰ ਭੱਟ ਅਤੇ ਜਸਟਿਸ ਅਰਵਿੰਦ ਕੁਮਾਰ ਦੀ ਬੈਂਚ ਨੇ ਕਿਹਾ ਕਿ ਸਵੀਰੇਜ ਦੀ ਸਫ਼ਾਈ ਦੌਰਾਨ ਪੱਕੇ ਤੌਰ ‘ਤੇ ਅਪਾਹਜ ਹੋਣ ਵਾਲਿਆਂ ਨੂੰ ਘੱਟ ਤੋਂ ਘੱਟ ਮੁਆਵਜ਼ੇ ਵਜੋਂ 20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਵੇਗੀ। ਬੈਂਚ ਨੇ ਕਿਹਾ, ”ਕੇਂਦਰ ਤੇ ਸੂਬਾ ਸਰਕਾਰਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਹੱਥ ਨਾਲ ਗੰਦਗੀ ਢੋਣ ਦੀ ਪ੍ਰਥਾ ਪੂਰੀ ਤਰ੍ਹਾਂ ਖ਼ਤਮ ਹੋਵੇ।” ਫ਼ੈਸਲਾ ਸੁਣਾਉਂਦੇ ਹੋਏ ਜਸਟਿਸ ਭੱਟ ਨੇ ਕਿਹਾ ਕਿ ਜੇਕਰ ਸਫ਼ਾਈ ਕਰਮੀ ਹੋਰ ਕਿਸੇ ਅਪੰਗਤਾ ਤੋਂ ਗ੍ਰਸਤ ਹੈ, ਤਾਂ ਅਧਿਕਾਰੀਆਂ ਨੂੰ ਦਸ ਲੱਖ ਰੁਪਏ ਦੇਣੇ ਹੋਣਗੇ।

Leave a comment